ਗੁਰਦਾਸਪੁਰ: ਸ਼ਾਮਲਾਟ ਜ਼ਮੀਨ ਲਈ ਆਮ ਆਦਮੀ ਪਾਰਟੀ ਨੇ ਕੀਤਾ ਰੋਸ਼ ਪ੍ਰਦਰਸ਼ਨ - Aam Aadmi Party protests on Shamlat land
🎬 Watch Now: Feature Video
ਪੰਜਾਬ ਸਰਕਾਰ ਨੇ ਵਿਲੇਜ਼ ਕਮਾਨ ਲੈਂਡਜ (ਰੈਗੂਲੇਸ਼ਨ) ਰੂਲਜ਼ 1964 ਵਿੱਚ ਤਾਜ਼ਾ ਸੋਧ ਕੀਤਾ ਹੈ। ਜਿਸ 'ਚ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਜ਼ਮੀਨਾਂ ਨੂੰ ਨਿੱਜੀ ਅਦਾਰਿਆਂ ਨੂੰ ਦੇਣ ਦੀ ਗੱਲ ਕੀਤੀ ਹੈ। ਜਿਸ ਨੂੰ ਲੈ ਕੇ ਗੁਰਦਾਸਪੁਰ 'ਚ ਆਪ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਆਪ ਆਗੂਆਂ ਨੇ ਇਸ ਦੌਰਾਨ ਜ਼ਿਲ੍ਹਾਂ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਦੇ ਨਾਂਅ ਦਾ ਮੰਗ ਪੱਤਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਨੇ ਇਹ ਫੈਸਲਾ ਵਾਪਿਸ ਨਾ ਲਿਆ ਤਾਂ ਉਹ ਇਸ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ।