ਗੁਰਦਾਸਪੁਰ ’ਚ ਵੀ ਅਧਿਕਾਰਿਕ ਤੌਰ ’ਤੇ ਕੋਰੋਨਾ ਵੈਕਸੀਨ ਲਗਾਉਣ ਦੀ ਹੋਈ ਸ਼ੁਰੂਆਤ - ਕੈਬਿਨੇਟ ਮੰਤਰੀ ਅਰੁਣਾ ਚੌਧਰੀ
🎬 Watch Now: Feature Video
ਗੁਰਦਾਸਪੁਰ: ਸ਼ਨੀਵਾਰ ਨੂੰ ਵਿਧਾਇਕ ਬਰਿੰਦਰਮੀਤ ਪਾਹੜਾ ਅਤੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਕੋਰਨਾ ਵੈਕਸੀਨ ਦੇ ਟੀਕਾਕਰਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਗੌਰਤਲੱਬ ਹੈ ਕਿ ਪਹਿਲੇ ਗੇੜ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੇ ਦੂਜੇ ਗੇੜ ’ਚ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਲਗਾਈ ਜਾਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਸਰਕਾਰ ਵੱਲੋਂ ਅੱਜ ਪੰਜਾਬ ਵਿੱਚ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੁਆਤ ਕੀਤੀ ਗਈ ਹੈ, ਜਿਸ ਦੌਰਾਨ ਗੁਰਦਾਸਪੁਰ ਦੇ ਤਿੰਨ ਸੈਂਟਰਾਂ ’ਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਇਸ ਮਹਿੰਮ ’ਚ ਪਹਿਲਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ ਅਤੇ 28 ਦਿਨਾਂ ਬਾਅਦ ਦੂਜਾ ਟੀਕਾ ਲਗਾਇਆ ਜਾਵੇਗਾ।