ਗੁਰਦਾਸਪੁਰ: ਕਿਸਾਨਾਂ ਨੇ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ, ਕੱਥੂਨੰਗਲ ਟੋਲ ਪਲਾਜ਼ਾ ਕੀਤਾ ਜਾਮ - ਬਟਾਲਾ ਵਿਖੇ ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ
🎬 Watch Now: Feature Video
ਗੁਰਦਾਸਪੁਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗੁਰਦਾਸਪੁਰ ਵਿਖੇ ਕਿਸਾਨ ਜਥੇਬੰਦੀਆਂ ਨੇ ਚੱਕਾ ਜਾਮ ਕੀਤਾ। ਬੀਕੇਯੂ ਏਕਤਾ ਦੀ ਅਗਵਾਈ ਹੇਠ ਕਿਸਾਨਾਂ ਨੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਟਾਲਾ ਵਿਖੇ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ, ਕੱਥੂਨੰਗਲ ਟੋਲ ਪਲਾਜ਼ਾ ਜਾਮ ਕਰ ਦਿੱਤਾ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਨੇ ਰੋਸ ਪ੍ਰਦਰਸ਼ਨ 'ਚ ਹਿੱਸਾ ਲਿਆ। ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਲਿਆਂਦੇ ਗਏ ਹਨ ਤੇ ਕਿਸਾਨ ਇਸ ਨੂੰ ਨਹੀਂ ਮੰਨਦੇ। ਉਨ੍ਹਾਂ ਦਿੱਲੀ ਹਿੰਸਾ 'ਚ ਕੇਂਦਰੀ ਸਰਕਾਰ ਦੀ ਭੂਮਿਕਾ ਦੀ ਜਾਂਚ ਤੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 200 ਕਿਸਾਨਾਂ ਤੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ। ਖੇਤੀ ਕਾਨੂੰਨ ਰੱਦ ਨਾ ਹੋਣ ਤੱਕ ਕਿਸਾਨਾਂ ਨੇ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ।