ਗੁਰਦਾਸਪੁਰ ਪੁਲਿਸ ਨੇ ਸੁਲਝਾਈ ਕਤਲ ਮਾਮਲੇ ਦੀ ਗੁੱਥੀ, 6 ਮੁਲਜ਼ਮ ਗ੍ਰਿਫ਼ਤਾਰ - ਨੌਜਵਾਨ ਦਾ ਕਤਲ
🎬 Watch Now: Feature Video
ਗੁਰਦਾਸਪੁਰ:ਕਸਬਾ ਧਾਲੀਵਾਲ ਨੇੜਲੇ ਪਿੰਡ ਡਡਵਾਂ ਵਿਖੇ ਬੀਤੇ ਦਿਨੀਂ ਇੱਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਪਿੰਡ ਦੇ ਮੌਜੂਦਾ ਸਰਪੰਚ ਤੇ ਉਸ ਦੇ ਸਾਥੀਆਂ 'ਤੇ 27 ਸਾਲਾ ਨੌਜਵਾਨ ਰੋਕਾ ਮਸੀਹ ਦਾ ਕਤਲ ਕਰਨ ਦੇ ਦੋਸ਼ ਲਾਏ ਗਏ। ਪੁਲਿਸ ਨੇ ਇਸ ਕਤਲ ਮਾਮਲੇ ਨੂੰ ਸੁਲਝਾਉਂਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਕਤਲ ਮਾਮਲੇ 'ਚ 7 ਮੁਲਜ਼ਮ ਨਾਮਜ਼ਦ ਸਨ, ਇਨ੍ਹਾਂ ਚੋਂ 6 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦੋਂ ਕਿ ਮੁੱਖ ਮੁਲਜ਼ਮ ਅਜੇ ਵੀ ਫਰਾਰ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ।