Guru Nanak Gurpurab 2021: ਦੇਖੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਅਲੌਕਿਕ ਸਜਾਵਟ - dedicated to the Guru Nanak Jayanti
🎬 Watch Now: Feature Video

ਕਪੁੂਰਥਲਾ: ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦਾ 552ਵਾਂ ਪ੍ਰਕਾਸ਼ ਦਿਹਾੜਾ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਵਿਖੇ ਤਰ੍ਹਾਂ-ਤਰ੍ਹਾਂ ਦੀਆਂ ਲਾਈਟਾਂ ਲਗਾ ਕੇ ਗੁਰਦੁਆਰਾ ਸਾਹਿਬ ਨੂੰ ਬਹੁਤ ਸੁੰਦਰ ਸਜਾਇਆ ਗਿਆ ਹੈ। ਲਾਈਟਾਂ ਦਾ ਆਲੌਕਿਕ ਨਜ਼ਾਰੇ ਦਾ ਵੀ ਸੰਗਤ ਆਨੰਦ ਮਾਣ ਰਹੀ ਹੈ। ਹਜਾਰਾਂ ਦੀ ਤਾਦਾਦ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਵੀ ਪਹੁੰਚ ਰਹੀ ਹੈ। ਗੁਰਦੁਆਰਾ ਸਾਹਿਬ ਵਿਖੇ ਵੱਡੇ ਪੱਧਰ ਉੱਪਰ ਧਾਰਮਿਕ ਸਮਾਗਮ ਵੀ ਕਰਵਾਏ ਜਾ ਰਹੇ ਹਨ। ਇਸਦੇ ਨਾਲ ਹੀ ਦਿਨ ਵਿੱਚ ਧਾਰਮਿਕ ਸਮਾਗਮਾਂ ਤੋਂ ਇਲਾਵਾ ਸ਼ਾਮ ਦੇ ਸਮੇਂ ਆਤਿਸ਼ਬਾਜੀ ਵੀ ਕੀਤੀ ਜਾਵੇਗੀ।