ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਦੇਖਣ ਨੂੰ ਮਿਲਿਆ ਰੌਣਕਾਂ - ਦੀਵਾਲੀ ਦਾ ਤਿਉਹਾਰ
🎬 Watch Now: Feature Video
ਜਲੰਧਰ: ਦੇਸ਼ ਭਰ ‘ਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਸ੍ਰੀ ਬੇਰ ਸਾਹਿਬ 'ਚ ਵੀ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਰੌਣਕਾਂ ਦੇਖਣ ਨੂੰ ਮਿਲਿਆ। ਦੂਰ-ਦੂਰ ਤੋਂ ਸੰਗਤਾਂ ਸਵੇਰ ਤੋਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਅਤੇ ਦਰਬਾਰ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਸੰਗਤ ਨੇ ਗੁਰਦੁਆਰਿਆਂ ਸਾਹਿਬ ਪਹੁੰਚ ਕੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਬੇਰ ਸਾਹਿਬ ਨੂੰ ਲਾਈਟਾਂ ਨਾਲ ਸਜਾਇਆ ਗਿਆ ਤੇ ਅਲੌਕਿਕ ਦੀਪਮਾਲਾ ਕੀਤੀ ਗਈ।