ਚੋਣ ਜਿੱਤਣ ਤੋਂ ਬਾਅਦ ਐਕਸ਼ਨ 'ਚ ਆਏ ਗੁਰਜੀਤ ਔਜਲਾ - Amritsar
🎬 Watch Now: Feature Video
ਅੰਮ੍ਰਿਤਸਰ ਤੋਂ ਚੁਣੇ ਗਏ ਨਵੇਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ 'ਚ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਦਾ ਦੌਰਾ ਕੀਤਾ। ਗੁਰਜੀਤ ਸਿੰਘ ਔਜਲਾ ਨੇ ਇਸ ਹਸਪਤਾਲ ਵਿੱਚ ਮਰੀਜਾਂ ਨੂੰ ਆਉਂਣ ਵਾਲੀ ਮੁਸ਼ਕਲਾ ਅਤੇ ਉਨ੍ਹਾਂ ਦੇ ਹੱਲ ਕੀਤੇ ਜਾਣ ਬਾਰੇ ਡਾਕਟਰੀ ਟੀਮ ਨਾਲ ਬੈਠਕ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਔਜਲਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ 550 ਸਾਲਾਂ ਪ੍ਰਕਾਸ਼ ਪੂਰਬ ਤੱਕ ਉਹ ਇਸ ਹਸਪਤਾਲ ਨੂੰ ਪੂਰੀ ਤਰ੍ਹਾਂ ਨਾਲ ਤਿਆਰ ਕਰਕੇ ਜਨਤਾ ਨੂੰ ਸੌਪ ਦਿੱਤਾ ਜਾਵੇਗਾ। ਉਨ੍ਹਾਂ ਹਸਪਤਾਲ ਦੀ ਸਾਰੀ ਕਮੀਆਂ ਨੂੰ ਜਲਦ ਤੋਂ ਜਲਦ ਪੂਰਾ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਜਲਦੀ ਹੀ ਪੂਰਾ ਕਰਵਾਏ ਜਾਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ।