ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਧੀਕ, ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।