ਨੌਜਵਾਨਾਂ ਨੂੰ ਇੱਕ ਹੋਰ ਲਾਰਾ, ਮਾਰਚ ਵਿੱਚ ਦੇਵਾਂਗੇ ਸਮਾਰਟਫ਼ੋਨ - ਬਹਿਬਲ ਕਲਾਂ ਗੋਲੀ ਕਾਂਡ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5901470-thumbnail-3x2-pp.jpg)
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਯੂਥ ਫੈਸਟੀਵਲ ਦਾ ਉਦਘਾਟਨ ਕਰਨ ਪਹੁੰਚੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆਏ। ਜਦੋਂ ਉਨ੍ਹਾਂ ਤੋਂ ਪੰਜਾਬ 'ਚ ਮੁਫਤ ਬਿਜਲੀ ਕਰਨ ਬਾਰੇ ਪੁੱਛਿਆ ਗਿਆ ਤਾਂ ਉਹ ਜਵਾਬ ਗੋਲ ਮੋਲ ਕਰ ਗਏ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਮਾਰਚ ਵਿੱਚ ਸਮਾਰਟ ਫੋਨ ਦਿੱਤੇ ਜਾਣਗੇ। ਦੂਜੇ ਪਾਸੇ ਉਨ੍ਹਾਂ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਤੇ ਬੋਲਦੇ ਹੋਏ ਕਿਹਾ ਕਿ ਮੁੱਖ ਗਵਾਹ ਸੁਰਜੀਤ ਸਿੰਘ ਦੇ ਕਤਲ ਮਾਮਲੇ 'ਚ ਸਿਆਸਤ ਹੋ ਰਹੀ ਹੈ ਜੋ ਕਿ ਨਹੀਂ ਹੋਣੀ ਚਾਹੀਦੀ।