ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਗੁਰਤਾ ਗੱਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ 'ਚ ਸੁੰਦਰ ਜਲੌਅ - ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਗੁਰਤਾ ਗੱਦੀ ਦਿਹਾੜਾ
🎬 Watch Now: Feature Video

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਸੁੰਦਰ ਜਲੌਅ ਸਜਾ ਕੇ ਸਜਾਵਟ ਕੀਤੀ ਗਈ। ਇਸ ਮੌਕੇ ਗ੍ਰੰਥੀ ਸਿੰਘਾਂ ਵੱਲੋਂ ਪਾਠ ਕੀਤਾ ਗਿਆ। ਇਸ ਮੌਕੇ ਟਾਵੇਂ-ਟਾਵੇਂ ਸ਼ਰਧਾਲੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਛੇਵੇਂ ਪਾਤਸ਼ਾਹ ਦਾ ਗੁਰਤਾ ਗੱਦੀ ਦਿਹਾੜਾ ਹਰ ਸਾਲ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਵਾਇਰਸ ਦੇ ਚਲਦਿਆਂ ਸੰਗਤ ਵੱਡੀ ਗਿਣਤੀ ਵਿੱਚ ਨਹੀਂ ਪਹੁੰਚ ਸਕੇਗੀ। ਗੁਰਤਾ ਗੱਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਦਿਨ ਢੱਲਦੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਜਾਵੇਗੀ।