ਧੂਮ-ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਦਿਵਸ - Tarn Taran
🎬 Watch Now: Feature Video
ਤਰਨ ਤਾਰਨ: ਕਸਬਾ ਖਡੂਰ ਸਾਹਿਬ ਵਿਖੇ ਅੱਠ ਗੁਰੂ ਸਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਦੂਰ-ਦੂਰ ਤੋ ਹਜ਼ਾਰਾ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ ਕਥਾ ਵਾਚਕ ਗਿਆਨੀ ਮਹਿਤਾਬ ਸਿੰਘ ਚੀਮਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌੇਕੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਦੱਸਿਆ ਹੋਈਆ ਗੱਲਾਂ ਉੱਤ ਅਮਲ ਕਰਨਾ ਚਾਹੀਦਾ ਹੈ। ਜਿਸ ਨਾਲ ਸਾਰੀ ਮਾਨਵਤਾ ਦਾ ਭੱਲਾ ਹੋ ਸਕੇ।