ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਕੀਤਾ ਰਨ ਫਾਰ ਫਾਰਮਰਜ਼ ਦਾ ਆਯੋਜਨ - ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ
🎬 Watch Now: Feature Video
ਫ਼ਰੀਦਕੋਟ : ਸ਼ਹਿਰ ਕੋਟਕਪੂਰਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਆਵਾਜ ਬੁਲੰਦ ਕਰਦੇ ਹੋਏ ਰਨ ਫਾਰ ਫਾਰਮਰਜ਼ ਦਾ ਆਯੋਜਨ ਕੀਤਾ। ਜਿਸ ਵਿੱਚ ਸ਼ਹਿਰ ਦੇ ਸਾਰੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ, ਬੱਚੇ , ਬਜ਼ੁਰਗ ਅਤੇ ਔਰਤਾਂ ਨੇ ਹਿੱਸਾ ਲਿਆ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੁੱਖ ਪ੍ਰਬੰਧਕ ਅਵਿੰਦਰ ਪਾਲ ਸਿੰਘ ਅਤੇ ਬਲਜੀਤ ਸਿੰਘ ਖੀਵਾ ਨੇ ਕਿਹਾ ਕਿ ਦੇਸ਼ ਭਰ ਦਾ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ ਅਤੇ ਅਸੀਂ ਵੀ ਆਪਣੀ ਨੈਤਿਕ ਜਿੰਮੇਦਾਰੀ ਸਮਝ ਕਿਸਾਨਾਂ ਦੇ ਹੱਕ ਵਿੱਚ ਆਵਾਜ ਚੁੱਕਣ ਲਈ ਇਸ ਦੌੜ ਦਾ ਆਯੋਜਨ ਕੀਤਾ ਹੈ ਤਾਂ ਜੋ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਤਾਕਤ ਮਿਲੇ।