ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ 'ਚ ਰੁਜ਼ਗਾਰ ਮੇਲਾ 2020 ਦਾ ਆਯੋਜਨ - fatehgarh sahib news
🎬 Watch Now: Feature Video
ਫ਼ਤਿਹਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਟਰੇਨਿੰਗ ਤੇ ਪਲੇਸਮੈਂਟ ਵਿਭਾਗ ਵੱਲੋਂ 'ਰੁਜ਼ਗਾਰ ਮੇਲਾ 2020' ਕਰਵਾਇਆ ਗਿਆ। ਰੁਜ਼ਗਾਰ ਮੇਲੇ 'ਚ ਕੁਲ 16 ਕੰਪਨੀਆਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਮੇਲੇ 'ਚ 200 ਯੂਨੀਵਰਸਿਟੀਆਂ ਤੇ 700 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਰੁਜ਼ਗਾਰ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੁਜ਼ਗਾਰ ਮੇਲੇ 'ਚ ਪੰਜਾਬ ਦੇ ਵਿਦਿਆਰਥੀਆਂ ਦੇ ਨਾਲ ਹੀ ਗੁਆਂਢੀ ਸੂਬਿਆਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।