ਭਾਈ ਨਿਰਮਲ ਸਿੰਘ ਦੇ ਅੰਤਿਮ ਸਸਕਾਰ 'ਤੇ ਹੋਏ ਵਿਵਾਦ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਮੰਦਭਾਗਾ - ਨਿਰਮਲ ਸਿੰਘ ਦੇ ਸੰਸਕਾਰ 'ਤੇ ਵਿਵਾਦ
🎬 Watch Now: Feature Video
ਬਠਿੰਡਾ : ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਦੇਹਾਂਤ ਹੋ ਗਿਆ। ਭਾਈ ਨਿਰਮਲ ਸਿੰਘ ਦੇ ਜੱਦੀ ਪਿੰਡ ਵੇਰਕਾ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਹੋਣ ਦਿੱਤਾ ਗਿਆ। ਇਸ ਦੇ ਲਈ ਹੋਏ ਵਿਵਾਦ ਉੱਤੇ ਆਪਣਾ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਨੂੰ ਮੰਦਭਾਗੀ ਘਟਨਾ ਦੱਸਿਆ।