ਹਲਕਾ ਪਾਇਲ ਦੇ ਵਿਧਾਇਕ ਪੈਦਲ ਚੱਲ ਕੇ ਪਹੁੰਚੇ ਫ਼ਤਿਹਗੜ੍ਹ ਸਾਹਿਬ, ਛੋਟੇ ਸਾਹਿਬਜ਼ਾਦਿਆਂ ਨੂੰ ਭੇਂਟ ਕੀਤੀ ਸ਼ਰਧਾਂਜਲੀ - ਹਲਕਾ ਪਾਇਲ
🎬 Watch Now: Feature Video
ਸ਼੍ਰੀ ਫ਼ਤਿਹਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਜਗਤ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 316ਵੀਂ ਸ਼ਹੀਦੀ ਸਭਾ 'ਚ ਸੰਗਤ ਆਉਣੀ ਸ਼ੁਰੂ ਹੋ ਗਈ ਹੈ। ਇਸ ਮਹਾਨ ਸ਼ਹਾਦਤ ਨੂੰ ਨਮਨ ਕਰਨ ਲਈ ਹਲਕਾ ਪਾਇਲ ਤੋਂ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਸਾਥੀਆਂ ਸਮੇਤ 50 ਕਿਲੋਮੀਟਰ ਪੈਦਲ ਚੱਲ ਕੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਵਿਧਾਇਕ ਲੱਖਾ ਨੇ ਕਿਹਾ ਕਿ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਅਸੀਂ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਕਾਮਯਾਬੀ ਅਤੇ ਉਨ੍ਹਾਂ ਦੀ ਸਿਹਤ ਲਈ ਵੀ ਅਰਦਾਸ ਵੀ ਕੀਤੀ।