ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ’ਚ ਖੁਸ਼ੀ - ਬਸਪਾ ਵਰਕਰਾਂ ’ਚ ਖੁਸ਼ੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12670264-633-12670264-1628076945842.jpg)
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਿੱਚ ਹੋਏ ਗਠਜੋੜ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ 13 ਨੁਕਾਤੀ ਵਾਲੇ ਏਜੰਡੇ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਸੂਬੇ ਭਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸੇ ਦੇ ਮੱਦੇਨਜ਼ਰ ਹਲਕਾ ਗੜ੍ਹਸ਼ੰਕਰ ਵਿੱਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਵੱਲੋਂ ਲੱਡੂ ਵੰਡਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਵਰਕਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ 13 ਨੁਕਾਤੀ ਏਜੰਡੇ ਦੇ ਵਿੱਚ ਹਰ ਇੱਕ ਵਰਗ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ ਜਿਸਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ 2022 ਦੀਆਂ ਵਿਧਾਨਸਭਾ ਚੋਣਾਂ ਦੇ ਵਿੱਚ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਾਵੇਗੀ।