ਮਨਜਿੰਦਰ ਸਿਰਸਾ ਗਲਤੀ ਮੰਨਣ 'ਤੇ ਵਾਪਸ ਪਾਰਟੀ 'ਚ ਆਉਣ: ਹਰਜਿੰਦਰ ਧਾਮੀ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਿਰਸਾ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ ਤੇ ਕਿਹਾ ਮਨਜਿੰਦਰ ਸਿਰਸਾ ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਮਨਜਿੰਦਰ ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਨਜਿੰਦਰ ਸਿਰਸਾ ਨੂੰ ਕਿਹਾ ਕਿ ਉਹ ਆਪਣੀ ਗਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ਵਿੱਚ ਆਉਣ।