ਹਰਮਿੰਦਰ ਬਖਸ਼ੀ ਨੇ ਸਾਧੇ ਪੰਜਾਬ ਸਰਕਾਰ ਤੇ ਨਿਸ਼ਾਨੇ, ਪੜ੍ਹੋ ਪੂਰੀ ਖ਼ਬਰ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
🎬 Watch Now: Feature Video
ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਨੇਤਾ ਹਰਮਿੰਦਰ ਸਿੰਘ ਬਖਸ਼ੀ ਨੇ ਗੜ੍ਹਸ਼ੰਕਰ ਵਿਖੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ 2017 ਦੀਆਂ ਵਿਧਾਨਸਭਾ ਚੋਣਾਂ ਵਿੱਚ ਕੀਤੇ ਹੋਏ ਵਾਅਦੇ ਪੂਰੇ ਕਰਨ ਦੀ ਬਜਾਏ ਅਸਤੀਫ਼ੇ ਦੇਕੇ ਲੋਕਾਂ ਦੇ ਨਾਲ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਢੇ ਚਾਰ ਸਾਲ ਦਾ ਸਮਾਂ ਪੂਰਾ ਹੋਣ ਤੇ ਬਾਵਜੂਦ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਹੁਣ 2022 ਦੀਆਂ ਵਿਧਾਨਸਭਾ ਚੋਣਾਂ ਨਜ਼ਦੀਕ ਆਉਂਦੀਆਂ ਦੇਖ ਅਸਤੀਫ਼ੇ ਦੇਕੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਦੇਕੇ ਬੀਜੇਪੀ ਨਾਲ ਨੇੜਤਾ ਪੈਦਾ ਕਰਨਾ ਅਤੇ ਉਸਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਦੇਣਾ ਇਹ ਸਾਬਤ ਕਰਦਾ ਹੈ ਕਿ ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਖ਼ਤਮ ਹੋਣ ਦੇ ਕਿਨਾਰੇ 'ਤੇ ਹੈ।