ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਕੀਤੇ ਗਏ ਲੋੜੀਂਦੇ ਇੰਤਜ਼ਾਮ: ਹਰਮਿੰਦਰ ਸਿੰਘ ਗਿੱਲ - ਡਿਪਟੀ ਕਮਿਸ਼ਨਰ ਪਰਦੀਪ ਸੱਭਰਵਾਲ
🎬 Watch Now: Feature Video
ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਪਰਦੀਪ ਸੱਭਰਵਾਲ ਨੇ ਸੋਮਵਾਰ ਨੂੰ ਦਾਣਾ ਮੰਡੀ ਪੱਟੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ‘ਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ, ਆੜਤੀਆਂ ਐਸੋਸ਼ੀਏਸ਼ਨ ਦੇ ਨੁਮਾਇੰਦੇ ਅਤੇ ਕਿਸਾਨ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।