ਨਨਕਾਣਾ ਸਾਹਿਬ ਮਾਮਲੇ 'ਤੇ ਕੇਂਦਰ ਸਰਕਾਰ 'ਤੇ ਦਬਾਅ ਬਨਾਉਣ ਹਰਸਿਮਰਤ ਬਾਦਲ: ਹਰਪਾਲ ਚੀਮਾ - ਹਰਸਿਮਰਤ ਬਾਦਲ
🎬 Watch Now: Feature Video

ਪਾਕਿਸਤਾਨ ਦੇ ਵਿੱਚ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼ਨਿਵਾਰ ਨੂੰ ਬਠਿੰਡਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ। ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਵਿੱਚ ਹਰਸਿਮਰਤ ਕੌਰ ਬਾਦਲ ਕੈਬਨਿਟ ਮੰਤਰੀ ਹਨ, ਜੋ ਕੇਂਦਰ ਸਰਕਾਰ ਉੱਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਮੋਦੀ ਸਰਕਾਰ ਦੇ ਉੱਤੇ ਦਬਾਅ ਬਣਾਵੇ ਜਾਂ ਧਰਨੇ ਲਗਾਵੇ ਅਤੇ ਨਨਕਾਣਾ ਸਾਹਿਬ ਦੇ ਉੱਤੇ ਹੋਏ ਪਥਰਾਅ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਤੇ ਦਬਾਅ ਬਣਾਉਣ ਲਈ ਕਿਹਾ ਜਾਵੇ ਜੇਕਰ ਉਹ ਇਹ ਦਬਾਅ ਨਹੀਂ ਬਣਾ ਸਕਦੇ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ।