ਮੁਖਰਜੀ ਨਗਰ ਮਾਮਲਾ: ਹਰਪਾਲ ਚੀਮਾ ਨੇ ਦਿੱਲੀ ਪੁਲਿਸ ਦੇ ਫ਼ੈਸਲੇ ਦਾ ਕੀਤਾ ਸੁਆਗਤ - Cheema welcomes Delhi Police decisio
🎬 Watch Now: Feature Video
ਸੰਗਰੂਰ: ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿੱਚ ਸਿੱਖ ਆਟੋ ਡਰਾਈਵਰ ਨਾਲ ਹੋਈ ਮਾਰਕੁੱਟ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ 2 ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪੁਲਿਸ ਵੱਲੋਂ ਅਜਿਹਾ ਕਰਨ 'ਤੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਇਸ ਫ਼ੈਸਲੇ ਦਾ ਸੁਆਗਤ ਕੀਤਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਦਿੱਲੀ 'ਚ ਸਿੱਖ ਨਾਲ ਹੋਈ ਇਹ ਘਟਨਾ ਬੇਹੱਦ ਸ਼ਰਮਨਾਕ ਹੈ। ਚੀਮਾ ਨੇ ਦਿੱਲੀ ਪੁਲਿਸ ਦੀ ਅਜਿਹੀ ਹਰਕਤ ਦੀ ਨਿਖੇਦੀ ਕਰਦੇ ਹੋਇਆ ਇਸ ਮਾਮਲੇ ਨੂੰ ਇੱਕ ਮੰਦਭਾਗੀ ਘਟਨਾ ਦੱਸਿਆ ਹੈ। ਜ਼ਿਕਰਯੋਗ ਹੈ ਕਿ 16 ਜੂਨ ਨੂੰ ਦਿੱਲੀ ਪੁਲਿਸ ਨੇ ਇੱਕ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਨਬਾਲਿਗ ਮੁੰਡੇ ਨਾਲ ਕੁੱਟਮਾਰ ਕੀਤੀ ਸੀ ਜਿਸ ਤੋਂ ਬਾਅਦ ਇਸ ਮਾਮਲੇ 'ਚ ਦੋ FIR ਦਰਜ ਹੋਈਆਂ ਸਨ। ਫ਼ਿਲਹਾਲ ਇਸ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਕਰ ਰਹੀ ਹੈ।