ਲੁਧਿਆਣਾ ਜੇਲ੍ਹ 'ਚ ਹੋਈ ਖੂਨੀ ਝੜਪ ਤੋਂ ਬਾਅਦ ਚੀਮਾ ਨੇ ਜੇਲ੍ਹ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
🎬 Watch Now: Feature Video
ਲੁਧਿਆਣਾ ਜੇਲ੍ਹ 'ਚ ਹੋਈ ਖੂਨੀ ਝੜਪ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜੇਲ੍ਹ 'ਚ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ, ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਕੈਦੀ 'ਤੇ ਕੋਈ ਪਾਬੰਦੀ ਨਹੀਂ ਹੈ, ਇਹ ਸਭ ਸਪੱਸ਼ਟ ਕਰਦਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਫ਼ੇਲ ਹੋ ਚੁੱਕੀ ਹੈ, ਇਸ ਲਈ ਕਾਨੂੰਨ ਮੰਤਰੀ ਨੂੰ ਆਪਣੀ ਕੁਰਸੀ 'ਤੇ ਰਹਿਣ ਦਾ ਕੋਈ ਹੱਕ ਨਹੀਂ ਹੈ।
Last Updated : Jun 27, 2019, 5:28 PM IST