VIDEO: ਹਰਸਿਮਰਤ ਬਾਦਲ ਨੇ ਪੰਜਾਬ ਸਰਕਾਰ 'ਤੇ ਲਾਏ ਅੱਯਾਸ਼ੀ ਕਰਨ ਦੇ ਦੋਸ਼ - Oath taking ceramoney
🎬 Watch Now: Feature Video

ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਉੱਤੇ ਸ਼ਬਦੀ ਵਾਰ ਕਰਦੇ ਹੋਏ ਅੱਯਾਸ਼ੀਆਂ ਕਰਨ ਦਾ ਦੋਸ਼ ਲਗਾਇਆ ਹੈ। ਬਠਿੰਡਾ ਤੋਂ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਹਰਸਿਮਰਤ ਕੌਰ ਬਾਦਲ ਦੇ ਦੂਜੀ ਵਾਰ ਕੇਂਦਰੀ ਮੰਤਰੀ ਬਣਨ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਅੱਜ ਹਰਸਿਮਰਤ ਕੌਰ ਬਾਦਲ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਂਣ ਲਈ ਪੁੱਜ ਰਹੇ ਹਨ। ਇਥੇ ਉਹ ਕੇਂਦਰੀ ਮੰਤਰੀ ਵਜੋਂ ਦੂਜੀ ਵਾਰ ਸਹੁੰ ਚੁੱਕਣਗੇ। ਫਿਲਹਾਲ ਉਨ੍ਹਾਂ ਨੂੰ ਕਿਹੜੇ ਵਿਭਾਗ ਦਾ ਮੰਤਰੀ ਬਣਾਇਆ ਜਾਵੇਗਾ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਸੁਖਬੀਰ ਬਾਦਲ ਸੂਬੇ ਦੀ ਸਿਆਸਤ ਵੱਲ ਹੀ ਰਹਿਣਗੇ।