'ਬਿੱਲਾਂ ਦੀ ਵਾਪਸੀ ਤੱਕ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਰਹੇਗਾ'
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪਿਛਲੇ ਦਿਨਾਂ ਤੋਂ ਕਿਸਾਨਾਂ ਦੇ ਹੱਕ ਵਿੱਚ ਉਤਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕਿਸਾਨ ਮਾਰਚ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੱਥਾ ਟੇਕਿਆ। ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ਸਮੇਤ ਤਖ਼ਤ ਸਾਹਿਬ ਮੱਥਾ ਟੇਕ ਕੇ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਦਲ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਕਿਸਾਨ ਮਾਰੂ ਦੱਸਿਆ ਹੈ ਤੇ ਕਿਹਾ ਕਿ ਬਿੱਲਾਂ ਦੀ ਵਾਪਸੀ ਤੱਕ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਰਹੇਗਾ। ਇੱਥੋਂ ਹਰਸਿਮਰਤ ਕੌਰ ਬਾਦਲ ਕੁੱਝ ਗੱਡੀਆਂ ਦੇ ਕਾਫ਼ਲੇ ਸਮੇਤ ਰਵਾਨਾ ਹੋਏ ਹਨ।