ਹਰਸਿਮਰਤ ਬਾਦਲ ਨੇ ਘੇਰੀ ਚੰਨੀ ਸਰਕਾਰ
🎬 Watch Now: Feature Video
ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈਕੇ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਲੋਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਖ-ਵੱਖ ਥਾਵਾਂ ਤੇ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Badal) ਨੇ ਸੂਬਾ ਸਰਕਾਰ (State Government) ਤੇ ਆਮ ਆਦਮੀ ਪਾਰਟੀ (Aam Aadmi Party) ਉੱਪਰ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੇ ਵਿੱਚ ਉਨ੍ਹਾਂ ਦੀ ਨਹੀਂ ਚੱਲਦੀ ਸਗੋਂ ਦਿੱਲੀ ਦਰਬਾਰ ਤੋਂ ਹੀ ਸਾਰੇ ਕੰਮ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਕੋਈ ਫੈਸਲਾ ਨਹੀਂ ਲੈਂਦਾ। ਨਾਲ ਹੀ ਉਨ੍ਹਾਂ ਕਿਹਾ ਕਿਤੇ ਪ੍ਰਧਾਨ ਅਤੇ ਕਦੇ ਮੰਤਰੀ ਉਨ੍ਹਾਂ ਦੀਆਂ ਲੱਤਾਂ ਖਿੱਚਦੇ ਹਨ। ਬੀਐੱਸਐੱਫ ਨੂੰ ਦਿੱਤੇ ਵੱਧ ਅਧਿਕਾਰਾਂ ਦੇ ਮਸਲੇ ਨੂੰ ਲੈਕੇ ਵੀ ਉਨ੍ਹਾਂ ਚਰਨਜੀਤ ਸਿੰਘ ਚੰਨੀ ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਇਸਦੇ ਨਾਲ ਹੀ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਦੇ ਵਿੱਚ ਇੱਕ ਮੌਕੇ ਦੇਣ ਦੀ ਵੀ ਗੱਲ ਆਖੀ ਹੈ।