ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਂਸਦ ਹਰਸਿਮਰਤ ਕੌਰ ਬਾਦਲ
🎬 Watch Now: Feature Video
ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਬੀਬੀ ਬਾਦਲ ਨਾਲ ਉਨ੍ਹਾਂ ਦਾ ਪੁੱਤਰ ਤੇ ਧੀ ਵੀ ਮੌਜੂਦ ਰਹੇ। ਉਨ੍ਹਾਂ ਨੇ ਗੁਰੂ ਚਰਨਾ 'ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਕੀਰਤਨ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਨੇ ਸ਼ੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਤੇ ਲਿੱਖਿਆ, " ਗੁਰੂ ਚਰਨਾਂ 'ਚ ਪੰਜਾਬ ਤੇ ਪੰਜਾਬੀਆਂ ਤੇ ਕਿਸਾਨੀ ਦੀ ਚੜ੍ਹਦੀਕਲਾ ਸਣੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। "