ਬੇਅਦਬੀਆਂ ਨੂੰ ਦੇਖਦਿਆਂ ਕੌਮ ਦੇ ਸਬਰ ਦਾ ਬੰਨ੍ਹ ਟੁੱਟਿਆ: ਹਰਸਿਮਰਤ ਬਾਦਲ - ਬੇਅਦਬੀਆਂ ਦੇ ਮੁੱਦੇ
🎬 Watch Now: Feature Video
ਬਠਿੰਡਾ: ਬਠਿੰਡਾ ਦੇ ਬਲਰਾਜ ਨਗਰ ਵਿਖੇ ਜਨਸਭਾ ਨੂੰ ਸੰਬੋਧਨ ਕਰਨ ਪਹੁੰਚੇ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਬਠਿੰਡਾ ਨੇ ਕਿਹਾ ਕਿ ਜੋ ਬੇਅਦਬੀ ਹੋਈ ਹੈ, ਉਹ ਬਹੁਤ ਹੀ ਅਫਸੋਸਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਨੂੰ ਦੇਖਦਿਆਂ ਕੌਮ ਦਾ ਸਬਰ ਦਾ ਬੰਨ੍ਹ ਟੁੱਟ ਚੁੱਕਿਆ ਹੈ, ਇਨਸਾਫ ਨਾ ਮਿਲਦਾ ਦੇਖ ਲੋਕ ਹੁਣ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਲਈ ਮਜ਼ਬੂਰ ਚੁੱਕੇ ਹਨ ਕਿਉਂਕਿ ਕਾਂਗਰਸ ਸਰਕਾਰ ਵਲੋਂ ਬੇਅਦਬੀਆਂ ਦੇ ਮੁੱਦੇ 'ਤੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ। ਪਰ ਸਾਢੇ ਚਾਰ ਸਾਲ ਵਿੱਚ ਉਹ ਬੇਅਦਬੀਆਂ ਦੇ ਦੋਸ਼ੀਆਂ ਨੂੰ ਨਹੀਂ ਫੜ ਸਕੀ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਬੇਅਦਬੀ ਦੇ ਮੁੱਦੇ ਨੂੰ ਉਛਾਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਕੌਮ ਦਾ ਵਿਸ਼ਵਾਸ ਉੱਠ ਚੁੱਕਿਆ ਹੈ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋਣ ਕਾਰਨ ਹੁਣ ਇਨਸਾਫ ਆਪਣੇ ਹੱਥਾਂ ਨਾਲ ਲੋਕ ਕਰਨ ਲੱਗੇ ਹਨ।