ਹੌਲਦਾਰ ਕਰਨਗੇ ਨਵਜੋਤ ਸਿੱਧੂ ਵਿਰੁੱਧ ਮਾਨਹਾਨੀ ਦਾ ਕੇਸ - ਪੁਲਿਸ ਅਧਿਕਾਰੀਆਂ ਵਿੱਚ ਨਾਰਾਜ਼ਗੀ
🎬 Watch Now: Feature Video
ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪੁਲਿਸ ਬਾਰੇ ਦਿੱਤੇ ਵਿਵਾਦਤ ਬਿਆਨ (Navjot Sidhu controversial statement) ਤੋਂ ਬਾਅਦ ਪੁਲਿਸ ਅਧਿਕਾਰੀਆਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ (Anguish in police) । ਸਿੱਧੂ ਦੇ ਹਲਕੇ ਦੀ ਰਹਿਣ ਵਾਲੇ ਇਕ ਹਵਲਦਾਰ ਸੰਦੀਪ ਸਿੰਘ ਨੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ, ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਉਸ ਨੇ ਚੁਣੌਤੀ ਦਿੱਤੀ ਹੈ ਕਿ ਸਿੱਧੂ ਉਸ ਨੂੰ ਦਬਕਾ ਮਾਰ ਕੇ ਵੇਖਣ ਮੇਰੇ ਮੱਥੇ ਤੇ ਪਸੀਨਾ ਆਉਂਦਾ ਹੈ ਕਿ ਨਹੀਂ। ਸੰਦੀਪ ਸਿੰਘ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਵਿਰੁੱਧ ਮਾਨਹਾਨੀ ਦਾ ਕੇਸ ਕਰਨਗੇ (Havildar to file defamation case)ਭਾਵੇਂ ਇਸ ਤੋਂ ਬਾਅਦ ਉਸ ਨੂੰ ਸਸਪੈਂਡ ਹੀ ਕਿਉਂ ਨਾ ਕਰ ਦਿੱਤਾ ਜਾਵੇ। ਸੰਦੀਪ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਪੰਜਾਬ ਪੁਲਸ ਦਾ ਲੋਕਾਂ ਵਿੱਚ ਮਜ਼ਾਕ ਬਣਿਆ ਹੈ। ਹੌਲਦਾਰ ਸੰਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਨੇ ਵੱਡੇ ਰਾਜਨੀਤਿਕ ਲੋਕਾਂ ਵੱਲੋਂ ਪੁਲਿਸ ਖ਼ਿਲਾਫ਼ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ, ਇਸ ਦੇ ਨਾਲ ਪੁਲੀਸ ਦਾ ਅਕਸ ਖਰਾਬ ਹੁੰਦਾ ਹੈ ਤੇ ਲੋਕ ਵੀ ਆਏ ਦਿਨ ਪੁਲਿਸ ਦੇ ਖਿਲਾਫ ਗਲਤ ਟਿੱਪਣੀਆਂ ਕਰਦੇ ਹਨ। ਉਸ ਨੇ ਨੇ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾ ਹੀ ਲੋਕਾਂ ਦੀ ਸੇਵਾ ਲਈ ਤੱਤਪਰ ਰਹੀ ਹੈ ਤੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਆਪਣੀ ਜਾਨ ’ਤੇ ਖੇਡ ਕੇ ਲੋਕਾਂ ਦੀ ਜਾਨ ਬਚਾਉਂਦੀ ਰਹੀ ਹੈ।