ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਦੋ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ
🎬 Watch Now: Feature Video
ਜਲੰਧਰ: ਕੋਰੋਨਾ ਮਹਾਂਮਾਰ ਦੌਰਾਨ ਵੀ ਕਈ ਮੈਡੀਕਲ ਸਟੋਰਾਂ ਵਾਲੇ ਨਸ਼ੇ ਦਾ ਕਾਰੋਬਾਰ ਕਰਨ ਤੋਂ ਬਾਜ ਨਹੀਂ ਆ ਰਹੇ। ਇਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪੁਲਿਸ ਨੇ ਦੋ ਮੈਡੀਕਲ ਸਟੋਰ ’ਤੇ ਛਾਪੇਮਾਰੀ ਕਰ ਮਾਲਕਾਂ ਨੂੰ ਗ੍ਰਿਫ਼ਤਾਰ ਕੀਤਾ । ਵਧੇਰੇ ਜਾਣਕਾਰੀ ਦਿੰਦੇ ਹੋਏ ਡਰੱਗ ਅਫ਼ਸਰ ਅਨੁਪਮਾ ਕਾਲੀਆ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਨਗਰ ਵਿਖੇ ਕ੍ਰਿਸ਼ਨਾ ਮੈਡੀਕਲ ਹਾਲ ਅਤੇ ਦਿਲਕੁਸ਼ ਮਾਰਕੀਟ ਵਿਖੇ ਸ੍ਰੀ ਸ਼ਕਤੀ ਟ੍ਰੈਂਡਸ ’ਤੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਦੌਰਾਨ ਟਰਾਮਾਡੋਲ ਦੇ ਪੱਤੇ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਗਿਣਤੀ ਹਜ਼ਾਰਾਂ ਵਿੱਚ ਹੈ। ਪੁਲਿਸ ਨੇ ਮਾਲਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।