ਸਿਹਤ ਵਿਭਾਗ ਵੱਲੋ ਖਾਲਸਾ ਸਕੂਲ 'ਚ ਕਰੋਨਾ ਵੈਕਸੀਨ ਕੈਂਪ ਲਗਾਇਆ - ਸਰਕਾਰ ਪੂਰੀ ਤਰ੍ਹਾਂ ਚੌਕਸ
🎬 Watch Now: Feature Video
ਮਾਨਸਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਇਸ ਦੇ ਚੱਲਦਿਆਂ ਸੂਬੇ 'ਚ ਵੈਕਸੀਨੇਸ਼ਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਇਸ ਲੜੀ ਤਹਿਤ ਸਿਹਤ ਵਿਭਾਗ ਵਲੋਂ ਮਾਨਸਾ ਦੇ ਖਾਲਸਾ ਸਕੂਲ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਹੈ। ਇਸ ਸਬੰਧੀ ਜਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ 'ਚ ਚੰਗਾ ਨਤੀਜ਼ਾ ਮਿਲ ਰਿਹਾ ਹੈ ਅਤੇ ਲੋਕ ਵੱਧ ਚੜ੍ਹ ਕੇ ਕੋਰੋਨਾ ਵੈਕਸੀਨੇਸ਼ਨ ਲਗਵਾ ਰਹੇ ਹਨ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਦਾ ਕਹਿਣਾ ਕਿ ਉਨ੍ਹਾਂ ਦੇ ਸਾਰੇ ਸਟਾਫ਼ ਵਲੋਂ ਵੀ ਕੋਰੋਨਾ ਵੈਕਸੀਨੇਸ਼ਨ ਲਗਵਾਈ ਗਈ ਹੈ।