ਅੰਮ੍ਰਿਤਸਰ ਵਿੱਚ ਕਰੋਨਾ ਤੋਂ ਕੋਈ ਨਹੀਂ ਪੀੜਤ: ਸਿਵਲ ਸਰਜਨ - ਕਰੋਨਾ ਵਾਇਰਸ
🎬 Watch Now: Feature Video
ਦੇਸ਼-ਵਿਦੇਸ਼ 'ਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ 'ਚ ਕਰੋਨਾ ਵਾਇਰਸ ਦੇ 28 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਗਿਆ। ਇਸੇ ਕੜੀ 'ਚ ਅੰਮ੍ਰਿਤਸਰ ਸਿਹਤ ਵਿਭਾਗ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਕਰੋਨਾ ਵਾਇਰਸ ਦੇ ਲੱਛੜ, ਬਚਾਅ ਆਦਿ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਦੀ ਜਾਂਚ ਸਬੰਧੀ ਨਿਰਦੇਸ਼ ਵੀ ਦਿੱਤੇ ਗਏ ਹਨ। ਇਸ ਬਾਰੇ ਦੱਸਦੇ ਹੋਏ ਸਿਵਲ ਸਰਜਨ ਪ੍ਰਭਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਜਨਤਕ ਥਾਵਾਂ ਤੇ ਭੀੜ-ਭਾੜ ਵਾਲੇ ਇਲਾਕਿਆਂ 'ਚ ਸਿਹਤ ਟੀਮ ਪਹੁੰਚ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅਜੇ ਤੱਕ ਅੰਮ੍ਰਿਤਸਰ 'ਚ ਕਰੋਨਾ ਵਾਇਰਸ ਨਾਲ ਸਬੰਧਤ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।