ਸਿਹਤ ਮੰਤਰੀ ਵੱਲੋਂ ਰੂਪਨਗਰ ਸਿਵਲ ਹਸਪਤਾਲ ਦਾ ਦੌਰਾ
🎬 Watch Now: Feature Video
ਰੂਪਨਗਰ: ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਰੂਪਨਗਰ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਟੀਕਾਕਰਣ ਨੂੰ ਲੈ ਕੇ ਬਹੁਤ ਗੰਭੀਰ ਹੈ ਤੇ ਜੋ ਕੋਰੋਨਾ ਦੇ ਟੀਕੇ ਸਬੰਧੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਤੀ ਦਿਨ 50 ਹਜ਼ਾਰ ਟੈਸਟਿੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਟੀਕਾਕਰਨ ਵੀ ਢਾਈ ਲੱਖ ਤਕ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਉਨ੍ਹਾਂ ਨਾਲ ਆੜ੍ਹਤੀਆ ਦੀ ਹੜਤਾਲ ਬਾਬਤ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੇ ਨਾਲ ਹੈ ਅਤੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।