ਸਾਬਕਾ ਮੁੱਖ ਮੰਤਰੀ ਦੀ ਕੋਰੋਨਾ ਰਿਪੋਰਟ ਬਾਰੇ ਸਿਹਤ ਮੰਤਰੀ ਬੋਲ ਰਹੇ ਝੂਠ: ਸ਼੍ਰੋਮਣੀ ਅਕਾਲੀ ਦਲ - ਸੁਖਬੀਰ ਬਾਦਲ
🎬 Watch Now: Feature Video
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਵੱਲੋਂ ਕੋਵਿਡ ਰੀਵਿਊ ਨੂੰ ਲੈ ਕੇ ਸੱਦੀ ਗਈ ਬੈਠਕ ਤੋਂ ਬਾਅਦ ਸਿਹਤ ਮੰਤਰੀ ਦਾ ਬਿਆਨ ਆਇਆ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਇਸ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਇਤਰਾਜ਼ ਜਾਹਿਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਵਿੱਡ ਦੀ ਬੈਠਕ ਤੋਂ ਬਾਅਦ ਸਿਹਤ ਮੰਤਰੀ ਝੂਠ ਬੋਲ ਰਹੇ ਹਨ ਜਿਸ ਤੋਂ ਇਹ ਪਤਾ ਚੱਲਦਾ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਕਾਰ ਕਿੰਨੀ ਕੁ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਖੁਦ ਮੁੱਖ ਮੰਤਰੀ ਨੂੰ ਸੋਚਣਾ ਚਾਹੀਦਾ ਹੈ ਕਿ ਅਫ਼ਵਾਹਾਂ ਨਾ ਫੈਲਾਈਆਂ ਜਾਣ ।