ਸਿਹਤ ਮੰਤਰੀ ਨੇ ਮਲੋਟ ਦੇ ਸਰਕਾਰੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

🎬 Watch Now: Feature Video

thumbnail
ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਲੋਟ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਇਥੇ ਆ ਕੇ ਉਨ੍ਹਾਂ ਮੰਨਿਆ ਕਿ ਹਸਪਤਾਲ ਦੇ ਕਈ ਇੰਤਜ਼ਾਮਾਂ 'ਚ ਖਾਮੀਆਂ ਹਨ, ਜਿਸ ਨੂੰ ਪੂਰਾ ਕਰਨ ਲਈ ਉਹ ਜਲਦ ਕਾਰਵਾਈ ਕਰਨਗੇ।ਸਿਹਤ ਮੰਤਰੀ ਨੇ ਹਸਪਤਾਲ ਦੇ ਮਰੀਜ਼ਾਂ ਦਾ ਹਾਲ ਜਾਣਿਆਂ ਤੇ ਉਨ੍ਹਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਵੀ ਗੱਲਬਾਤ ਕੀਤੀ। ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਦਵਾਈਆਂ ਹਸਪਤਾਲ ਦੇ ਅੰਦਰੋਂ ਮਿਲ ਜਾਂਦੀਆਂ ਹਨ ਪਰ ਕਈ ਉਹ ਬਾਹਰ ਤੋਂ ਲਿਆਉਂਦੇ ਹਨ। ਬਲਬੀਰ ਸਿੱਧੂ ਨੇ ਡਾਕਟਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਕੋਈ ਡਾਕਟਰ ਬਾਹਰ ਤੋਂ ਦਵਾਈ ਲਿਖਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮਲੋਟ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਮਲੋਟ ਹਸਪਤਾਲ ਦੀ ਜਲਦੀ ਹੀ ਨਵੀਂ ਬਿਲਡਿੰਗ ਅਤੇ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.