ਸਿਹਤ ਅਧਿਕਾਰੀ ਲਖਵੀਰ ਸਿੰਘ ‘ਤੇ ਰਿਸ਼ਵਤ ਮੰਗਣ ਦੇ ਲੱਗੇ ਇਲਜ਼ਾਮ
🎬 Watch Now: Feature Video
ਹੁਸ਼ਿਆਰਪੁਰ:ਜ਼ਿਲ੍ਹੇ ਦੇ ਸਿਹਤ ਅਫਸਰ ਲਖਵੀਰ ਸਿੰਘ ਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ। ਬੀਤੀ ਅਠਾਰਾਂ ਫਰਵਰੀ ਨੂੰ ਦੁੱਧ ਦਾ ਕੰਮ ਕਰਨ ਵਾਲੇ ਸੰਜੀਵ ਕੁਮਾਰ ਨਾਮ ਦੇ ਵਿਅਕਤੀ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਲਖਬੀਰ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝੜਪ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸਿਹਤ ਅਧਿਕਾਰੀ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਤੇ ਹੁਣ ਪੁਲਿਸ ਵੱਲੋਂ ਉਕਤ ਦੁੱਧ ਵਿਕਰੇਤਾ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਪ੍ਰੰਤੂ ਉਕਤ ਮਾਮਲੇ ‘ਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਦੁੱਧ ਵਿਕਰੇਤਾ ਸੰਜੀਵ ਕੁਮਾਰ ਅਤੇ ਉਸਦੇ ਭਰਾ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਲਾਏ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਅਤੇ ਉਸਦੇ ਭਰਾ ਨੇ ਦੱਸਿਆ ਕਿ ਸੰਜੀਵ ਕੁਮਾਰ ਅਠਾਰਾਂ ਫਰਵਰੀ ਨੂੰ ਦੁੱਧ ਪਾਉਣ ਲਈ ਜਾ ਰਿਹਾ ਸੀ ਤੇ ਇਸ ਦੌਰਾਨ ਪੁਲਿਸ ਲਾਈਨ ਕੋਲ ਜ਼ਿਲ੍ਹਾ ਸਿਹਤ ਅਧਿਕਾਰੀ ਡਾ ਲਖਬੀਰ ਸਿੰਘ ਵੱਲੋਂ ਉਸ ਨੂੰ ਰੋਕ ਕੇ ਉਸਦੇ ਮੋਟਰ ਸਾਈਕਲ ‘ਚੋਂ ਚਾਬੀ ਕੱਢ ਲਈ ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵਿਚਕਾਰ ਕਾਫੀ ਤੂੰ ਤੂੰ ਮੈਂ ਮੈਂ ਵੀ ਹੋਈ ਸੰਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਹ ਇਕੱਲਾ ਸੀ ਜਿਸਤੋਂ ਬਾਅਦ ਉਸ ਵੱਲੋਂ ਫੋਨ ਕਰਕੇ ਆਪਣੇ ਭਰਾ ਨੂੰ ਘਟਨਾ ਸਥਾਨ ਤੇ ਬੁਲਾਇਆ ਗਿਆ ਤੇ ਸਿਹਤ ਮਹਿਕਮੇ ਦੀ ਉੱਥੇ ਪੂਰੀ ਟੀਮ ਮੌਜੂਦ ਸੀ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਡਾ ਲਖਵੀਰ ਸਿੰਘ ਨੂੰ ਕੁਝ ਲੈ ਦੇ ਕੇ ਛੱਡਣ ਦੀ ਗੱਲ ਆਖੀ ਗਈ ਤਾਂ ਉਕਤ ਜ਼ਿਲ੍ਹਾ ਸਿਹਤ ਅਧਿਕਾਰੀ ਵੱਲੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਮਾਮਲੇ ਤੇ ਸਿਹਤ ਅਧਿਕਾਰੀ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।