ਅਣਮਿੱਥੇ ਸਮੇਂ ਲਈ ਹੜਤਾਲ 'ਤੇ ਸਿਹਤ ਕਾਮੇ - ਸਰਕਾਰੀ ਹਸਪਤਾਲ
🎬 Watch Now: Feature Video
ਬਠਿੰਡਾ: ਪਿਛਲੇ ਕਰੀਬ ਇੱਕ ਮਹੀਨੇ ਤੋਂ ਸੰਘਰਸ਼ ਕਰ ਰਹੀਆਂ ਸਿਹਤ ਵਿਭਾਗ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਇਕ ਮੰਚ 'ਤੇ ਇਕੱਠੇ ਹੋ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ (Opened a front against the government) ਗਿਆ। ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Government of Punjab)ਵੱਲੋਂ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਜਬੂਰਨ ਉਹ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਵਾਰ ਵਾਰ ਬੈਠਕਾਂ ਦਾ ਦੌਰ ਜਾਰੀ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਉਧਰ ਦੂਸਰੇ ਪਾਸੇ ਸਰਕਾਰੀ ਹਸਪਤਾਲ ਵਿਚ ਵੱਖ-ਵੱਖ ਮਰੀਜ਼ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ।