ਆਪਣੀਆਂ ਮੰਗਾਂ ਨੂੰ ਲੈਕੇ ਹੈਲਥ ਵਰਕਰਾਂ ਨੇ ਲਗਾਇਆ ਧਰਨਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਆਪਣੀਆਂ ਮੰਗਾਂ ਨੂੰ ਲੈਕੇ ਫ਼ਤਿਹਗੜ੍ਹ ਸਾਹਿਬ 'ਚ ਨੈਸ਼ਨਲ ਹੈਲਥ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸਿਹਤ ਕਾਮਿਆਂ ਵਲੋਂ ਆਪਣੇ ਕੰਮ ਨੂੰ ਮੁਕੰਮਲ ਬੰਦ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਲੰਬਾ ਸਮਾਂ ਹੋ ਗਿਆ ਕੱਚੇ ਮੁਲਾਜ਼ਮਾਂ ਵਲੋਂ ਕੰਮ ਕਰਦਿਆਂ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਹਮੇਸ਼ਾ ਪੱਕਿਆਂ ਕਰਨ ਦੇ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।