ਫਰੰਟਲਾਈਨ ’ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਨੇ ਲਗਾਇਆ ਧਰਨਾ - ਹਸਪਤਾਲ ਦੇ ਬਾਹਰ ਧਰਨਾ
🎬 Watch Now: Feature Video
ਆਪਣੀਆਂ ਮੰਗਾਂ ਨੂੰ ਲੈ ਕੇ ਕੋਰੋਨਾ ਮਹਾਂਮਾਰੀ ਦੇ ਚੱਲਦਿਆ ਫਰੰਟਲਾਈਨ ’ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾਇਆ। ਇਸ ਮੌਕੇ ਐਨ ਐਚ ਐਮ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਦੇ ਚਲਦਿਆਂ ਘੱਟ ਤਨਖਾਹਾਂ ’ਤੇ ਆਪਣੀ ਜਾਨ ਜੋਖਿਮ ਵਿੱਚ ਪਾਕੇ ਇਸ ਆਸ ’ਤੇ ਕੰਮ ਕਰ ਰਹੇ ਹਨ, ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਪੰਜਾਬ ਸਰਕਾਰ ਆਪਣੇ ਵਾਅਦੇ ਨੂੰ ਮੁਕਰਦੀ ਹੋਈ ਨਜਰ ਆ ਰਹੀ ਹੈ। ਜਿਸਦੇ ਵਿਰੋਧ ਚ ਵੱਜੋਂ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।