ਨੰਗਲ 'ਚ ਰੇਤ ਮਾਈਨਿੰਗ ਦਾ ਮੁੱਦਾ ਗਰਮਾਇਆ - sand mining in Nangal
🎬 Watch Now: Feature Video
ਨੰਗਲ: ਰੇਤ ਮਾਈਨਿੰਗ ਦਾ ਮੁੱਦੇ ਨੂੰ ਲੈ ਕੇ ਪਿਛਲੇ ਦੋ ਦਿਨ ਲਗਾਤਾਰ ਇਲਾਕਾ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਨਜਾਇਜ਼ ਮਾਈਨਿੰਗ ਖ਼ਿਲਾਫ਼ ਸੈਂਸੋਵਾਲ ਪਿੰਡ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਕੁੱਝ ਲੋਕਾਂ ਨੇ ਨੰਗਲ ਥਾਣਾ ਵਿੱਚ ਸ਼ਿਕਾਇਤ ਕੀਤੀ ਕਿ ਸਥਾਨਕ ਸੰਘਰਸ਼ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਧਮਕਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਥਾਣਾ ਮੁਖੀ ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਅਧਾਰ ਉੱਤੇ ਕੁੱਝ ਲੋਕਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਕਿਹਾ ਕਿ ਪੂਰਾ ਮਾਮਲੇ ਦੀ ਜਾਂਚ ਕਰਕੇ ਬਣਦੀ ਕਰਵਾਈ ਕੀਤੀ ਜਾਵੇਗੀ।