ਚੋਣਾਂ ਦੌਰਾਨ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ - ਪੰਜਾਬ ਚੋਣਾਂ ਵਿੱਚ ਸ਼ਰਾਬ
🎬 Watch Now: Feature Video
ਨਵਾਂਸ਼ਹਿਰ: ਪੰਜਾਬ ਚੋਣਾਂ ਦੌਰਾਨ ਨਸ਼ੇ ਖਿਲਾਫ਼ ਪੰਜਾਬ ਪੁਲਿਸ ਨੇ ਖਾਸ ਮੁਹਿੰਮ ਵਿੱਢੀ ਗਈ ਹੈ। ਨਵਾਂਸ਼ਹਿਰ ਵਿੱਚ ਚੋਣਾਂ ਸਮੇਂ ਵੋਟਰਾਂ ਨੂੰ ਵੰਡੀ ਜਾਣ ਵਾਲੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਸ਼ਹਿਰ ਦੀਆਂ ਦੋ ਦੁਕਾਨਾਂ ਵਿੱਚ ਰੇਡ ਦੌਰਾਨ 1700 ਦੇ ਕਰੀਬ ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਐਕਸਾਈਜ਼ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਇੱਕ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਕਸਾਈਜ਼ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਸ਼ਰਾਬ ਪੰਜਾਬ ਦੀ ਹੈ ਅਤੇ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
TAGGED:
ਪੰਜਾਬ ਚੋਣਾਂ