ਭਾਰੀ ਮੀਂਹ ਪੈਣ ਨਾਲ ਡਿੱਗੀ ਘਰ ਦੀ ਛੱਤ, ਪਰਿਵਾਰ ਨੂੰ ਹੋਇਆ ਭਾਰੀ ਨੁਕਸਾਨ - ਭਾਰੀ ਮੀਂਹ ਪੈਣ ਨਾਲ ਘਰ ਦੀ ਛੱਤ ਡਿੱਗੀ
🎬 Watch Now: Feature Video
ਮਲੇਰਕੋਟਲਾ ਦੇ ਪਿੰਡ ਮਾਹੋਰਾਣਾ 'ਚ ਬੀਤੇ ਦਿਨੀਂ ਭਾਰੀ ਮੀਂਹ ਪੈਣ ਨਾਲ ਘਰ ਦੀ ਛੱਤ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪੀੜਤ ਪਰਿਵਾਰਕ ਮੈਬਰਾਂ ਨੇ ਦੱਸਿਆ ਜਦੋਂ ਇਹ ਹਾਦਸਾ ਵਾਪਰਿਆ ਸੀ ਉਸ ਸਮੇਂ ਉਨ੍ਹਾਂ ਦੇ ਘਰ ਦੇ ਸਾਰੇ ਮੈਂਬਰ ਘਰ ਤੋਂ ਬਾਹਰ ਸਨ ਜਿਸ ਕਾਰਨ ਉਨ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਛੱਤ ਡਿੱਗਣ ਨਾਲ ਉਨ੍ਹਾਂ ਨੂੰ ਮਾਲੀ ਨੁਕਸਾਨ ਹੋਇਆ ਹੈ। ਤਹਿਸੀਲਦਾਰ ਨਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਐਸਡੀਐਮ ਤੋਂ ਘਰ ਦੀ ਛੱਤ ਡਿੱਗਣ ਦੀ ਸੂਚਨਾ ਮਿਲੀ ਸੀ ਜਿਸ ਤਹਿਤ ਉਨ੍ਹਾਂ ਨੇ ਘਰ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਜਲਦ ਇਸ ਦੀ ਰਿਪੋਟ ਸਰਕਾਰ ਨੂੰ ਭੇਜੀ ਜਾਵੇਗੀ ਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ।