Helpline Number: ਕੋਰੋਨਾ ਮਹਾਂਮਾਰੀ ਪ੍ਰਤੀ ਆਪ ਪਾਰਟੀ ਵੱਲੋਂ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ - ਪੂਰੀ ਤਰ੍ਹਾਂ ਨਾਲ ਨਾਕਾਮ
🎬 Watch Now: Feature Video
ਅੰਮ੍ਰਿਤਸਰ: ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਆਪ ਪਾਰਟੀ ਵੱਲੋਂ ਹੈਲਪ ਲਾਈਨ ਨੰਬਰ ਲਾਂਚ ਕੀਤਾ ਗਿਆ ਹੈ। ਇਸ ਹੈਲਪ ਲਾਈਨ ਨੰਬਰ 78272-75743 ’ਤੇ ਲੋਕਾਂ ਕੋਰੋਨਾ ਮਹਾਂਮਾਰੀ ਸਬੰਧੀ ਹਰ ਜਾਣਕਾਰੀ ਉਪਲਬੱਧ ਕਰਵਾਈ ਜਾਵੇਗੀ। । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਜੇ ਗੁਪਤਾ ਨੇ ਦੱਸਿਆ ਕਿ ਸਰਕਾਰ ਦਾ ਹੈਲਥ ਸਿਸਟਮ ਪੂਰੀ ਤਰ੍ਹਾਂ ਨਾਲ ਨਾਕਾਮ ਹੋ ਚੁੱਕਿਆ ਹੈ। ਜਿਸਦੇ ਚਲਦਿਆਂ ਆਮ ਆਦਮੀ ਪਾਰਟੀ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਲੋਕਾਂ ਲਈ ਉਪਰਾਲਾ ਕਰਦਿਆਂ ਹੈਲਪਲਾਈਨ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨੰਬਰ ’ਤੇ ਫ਼ੋਨ ਕਰ ਤੁਸੀਂ ਕੋਰੋਨਾ ਸਬੰਧੀ ਹਰ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।