ਹੇਮਕੁੰਟ ਸਾਹਿਬ ਦੇ ਕਪਾਟ ਬੰਦ, 3 ਹਜ਼ਾਰ ਸ਼ਰਧਾਲੂਆਂ ਨੇ ਟੇਕਿਆ ਮੱਥਾ - ਚਮੋਲੀ
🎬 Watch Now: Feature Video
ਉੱਤਰਾਖੰਡ ਦੇ ਚਮੋਲੀ ਵਿੱਚ ਸਿੱਖਾਂ ਦੇ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਿਰ ਦੇ ਦਰਬਾਰ ਵੀਰਵਾਰ ਨੂੰ ਬੰਦ ਕਰ ਦਿੱਤੇ ਹਨ। ਇਸ ਦੌਰਾਨ 3000 ਹਜ਼ਾਰ ਸ਼ਰਧਾਲੂਆਂ ਦੇ ਜੱਥੇ ਨੇ ਮੱਥਾ ਟੇਕਿਆ। ਇਸ ਦੇ ਨਾਲ ਹੀ ਸ਼ਰਧਾਲੂਆਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਵੀਰਵਾਰ ਦੁਪਹਿਰ 1:30 ਵਜੇ ਸਰਦੀਆਂ ਲਈ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸਨ। ਹੇਮਕੁੰਟ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੁਣ ਤੱਕ 28 ਲੱਖ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ। ਗੋਵਿੰਦਘਾਟ ਗੁਰਦੁਆਰਾ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਦੇ ਕਪਾਟ ਬੰਦ ਕਰਨ ਦੀਆਂ ਤਿਆਰੀਆਂ ਸਵੇਰੇ 10 ਵਜੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਸ਼ਬਦ ਕੀਰਤਨ ਅਰਦਾਸ ਤੋਂ ਬਾਅਦ, ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਦੇ ਮੌਸਮ ਲਈ ਪੰਜ ਪਿਆਰਾਂ ਦੀ ਅਗਵਾਈ ਹੇਠ 1:30 ਵਜੇ ਬੰਦ ਕਰ ਦਿੱਤੇ ਗਏ।