ਹਾਈ ਕੋਰਟ ਨੇ ਪਿੰਡਾਂ 'ਚ ਮਾਈਨਿੰਗ 'ਤੇ ਪੂਰੀ ਤਰ੍ਹਾਂ ਲਾਈ ਪਾਬੰਦੀ - ਪੰਜਾਬ ਅਤੇ ਹਰਿਆਣਾ ਹਾਈ ਕੋਰਟ
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿੱਚ ਵਧਦੀ ਗ਼ੈਰ-ਕਾਨੂੰਨੀ ਮਾਈਨਿੰਗ ਖ਼ਾਸ ਕਰਕੇ ਪਿੰਡਾਂ ਵਿੱਚ ਹੋ ਰਹੇ ਨਾਜਾਇਜ਼ ਨਿਰਮਾਣ ਦਾ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਵਿੱਚ ਗ਼ੈਰ-ਕਾਨੂੰਨੀ ਉਸਾਰੀਆਂ ਅਤੇ ਮਾਈਨਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਰਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਪੰਜਾਬ ਸਰਕਾਰ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਜਲੰਧਰ ਦੇ ਕੰਗ ਆਰੀਆ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਦਾਖ਼ਲ ਕੀਤੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਇਹ ਹੁਕਮ ਦਿੱਤੇ।