ਹਾਈਕੋਰਟ ਨੇ ਛਾਪੇਮਾਰੀ ਬਾਰੇ ਪੰਜਾਬ ਡੀਜੀਪੀ ਨੂੰ ਹਿਦਾਇਤਾਂ ਕੀਤੀਆਂ ਜਾਰੀ - Punjab dgp
🎬 Watch Now: Feature Video
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸ਼ਰਾਬ ਜਾਂ ਐਕਸਾਈਜ਼ ਸਬੰਧੀ ਪੁਲਿਸ ਦੀ ਛਾਪੇਮਾਰੀ ਦੌਰਾਨ ਕਈ ਵਾਰ ਵੇਖਿਆ ਗਿਆ ਹੈ ਕਿ ਮੁੱਖ ਦੋਸ਼ੀ ਘਟਨਾ ਸਥਾਨ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਜਾਂਦੇ ਹਨ। ਅਜਿਹੇ ਸਾਰੇ ਮਾਮਲਿਆਂ ਵਿੱਚ ਇਹ ਸੰਯੋਗ ਬਹੁਤ ਹੀ ਅਜੀਬ ਹੈ ਕਿ ਹਰ ਵੇਲੇ ਛਾਪੇਮਾਰੀ ਦੇ ਦੌਰਾਨ ਅਪਰਾਧੀ ਭੱਜ ਜਾਂਦੇ ਹਨ ਅਤੇ ਕੁਝ ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮਾਂ ਦੀ ਭੱਜਣ ਤੇ ਰਿਕਾਰਡ ਗਾਇਬ ਕਰਨਾ 'ਚ ਮਦਦ ਕੀਤੀ ਜਾਂਦੀ ਹੈ। ਇਸ ਚੀਜ਼ ਨੂੰ ਰੋਕਣ ਦੇ ਲਈ ਉੱਚ ਪੱਧਰੀ ਉਪਾਅ ਕਰਨ ਦੀ ਲੋੜ ਹੈ ਤਾਂ ਜੋ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ। ਹਾਈਕੋਰਟ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਪੁਲਿਸ ਅਧਿਕਾਰੀਆਂ ਨੂੰ ਆਡੀਓ ਵੀਡੀਓ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਹੈ, ਜਿਸ ਦੇ ਲਈ ਅੱਜ ਦੇ ਸਮੇਂ ਵਿੱਚ ਹਰ ਕਿਸੇ ਦੇ ਕੋਲ ਸਮਾਰਟਫੋਨ ਹੈ। ਇਸ ਦਾ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ। ਇਨ੍ਹਾਂ ਸਾਰੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਹਿਦਾਇਤ ਦਿੱਤੀ ਹੈ।