ਆਨਲਾਈਨ ਕਲਾਸਾਂ ਨੂੰ ਲੈ ਕੇ ਸਿੱਖਿਆ ਵਿਭਾਗ ਨੂੰ ਨੋਟਿਸ ਜਾਰੀ
ਚੰਡੀਗੜ੍ਹ: ਆਨਲਾਈਨ ਕਲਾਸਾਂ ਦੇ ਨਾਂਅ 'ਤੇ ਫੀਸ ਵਸੂਲੀ ਦੀ ਮੰਗ ਨੂੰ ਲੈ ਕੇ ਸਕੂਲਾਂ ਦੇ ਸੰਚਾਲਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਸਬੰਧੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਬੱਚਿਆਂ ਦੀ ਸਿਹਤ ਲਈ ਖ਼ਤਰਾ ਹਨ। ਕੋਰਟ ਨੇ ਇਸ ਪਟੀਸ਼ਨ ਨੂੰ ਗੰਭੀਰਤਾ ਤੋਂ ਲੈਂਦੇ ਹੋਏ ਪੰਜਾਬ ਸਰਕਾਰ ,ਸਿੱਖਿਆ ਬੋਰਡ,ਨਿੱਜੀ ਸਕੂਲ ਸੰਚਾਲਕ ਤੇ ਹੋਰ ਸਬੰਧਿਤ ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਜੁਲਾਈ ਨੂੰ ਹੋਵੇਗੀ।