ਸਤਲੁਜ ਦਰਿਆ ਕੰਢੇ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਹਾਈ ਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ - ਜਸਟਿਸ ਹਰਿੰਦਰ ਸਿੰਘ ਸਿੱਧੂ
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੇਸੀਬੀ ਜਾਂ ਭਾਰੀ ਮਸ਼ੀਨਰੀ ਨਾਲ ਪੰਜਾਬ ਵਿੱਚ ਸਤਲੁਜ ਦਰਿਆ ਕੰਢੇ ਖਨਨ ਦੀਆਂ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਡਿਵੀਜ਼ਨ ਬੈਂਚ ਨੇ ਨੈਸ਼ਨਲ ਹਾਈਵੇ ਤੋਂ ਇੱਕ ਕਿਲੋਮੀਟਰ, ਸਾਰੇ ਵੱਡੇ ਪੁਲਾਂ, ਸਟੇਟ ਹਾਈਵੇ ਅਤੇ ਛੋਟੇ ਪੁਲਾਂ ਤੋਂ ਅੱਧਾ ਕਿਲੋਮੀਟਰ ਦੀ ਦੂਰੀ ਤੇ ਖਨਨ ਦੀਆਂ ਗਤੀਵਿਧੀਆਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸਪੈਸ਼ਲ ਫਲਾਇੰਗ ਕਾਰਡ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।