ਹਾਈ ਕੋਰਟ ਵੱਲੋਂ ਚੰਡੀਗੜ੍ਹ ਪੁਲਿਸ ਨੂੰ 'ਆਪ' ਆਗੂਆਂ ਵਿਰੁੱਧ ਕਾਰਵਾਈ ਦੇ ਆਦੇਸ਼ - ਪੰਜਾਬ ਅਪਡੇਟ
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਮੰਗਲਵਾਰ ਚੰਡੀਗੜ੍ਹ ਪੁਲਿਸ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਰੁੱਧ ਬਣਦੀ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ 13 ਜੁਲਾਈ 2020 ਨੂੰ ਸੈਕਟਰ 39 ਦੇ ਸਰਕਟ ਹਾਊਸ ਵਿੱਚ ਅਨਮੋਲ ਗਗਨ ਮਾਨ ਦੀ ਪਾਰਟੀ ਵਿੱਚ ਸ਼ਮੂਲੀਅਤ ਦੌਰਾਨ 80 ਤੋਂ ਵੱਧ ਲੋਕ ਇਕੱਠੇ ਹੋਏ, ਜੋ ਚੰਡੀਗੜ੍ਹ ਪ੍ਰਸ਼ਾਸਨ ਦੀ ਗਾਈਡਲਾਈਨਜ਼ ਦੀ ਉਲੰਘਣਾ ਹੈ। ਪਟੀਸ਼ਨਰ ਵਕੀਲ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ 22 ਜੁਲਾਈ ਨੂੰ ਹਾਈ ਕੋਰਟ ਵਿੱਚ ਕੋਰੋਨਾ ਵਾਈਰਸ ਦੀ ਉਲੰਘਣਾ ਕੀਤੇ ਜਾਣ ਸਬੰਧੀ ਇੱਕ ਜਨਹਿਤ ਪਟੀਸ਼ਨ ਦਾਖਲ ਕੀਤੀ ਸੀ, ਜਿਸ 'ਤੇ ਮੰਗਲਵਾਰ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਕਿਹਾ ਕਿ ਗਾਈਡਲਾਈਨਜ਼ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਸਹੀ ਨਹੀਂ ਹੈ ਤੇ ਜੋ ਵੀ ਲੋਕ ਇਸ ਵਿੱਚ ਸ਼ਾਮਿਲ ਹੈ, ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।