ਡੀਜੀਪੀ ਦੀ ਨਿਯੁਕਤੀ ਦਾ ਮਾਮਲਾ: ਹਾਈ ਕੋਰਟ ਨੇ ਸਾਬਕਾ ਡੀਜੀਪੀ ਸਣੇ 3 ਨੂੰ ਨੋਟਿਸ ਕੀਤਾ ਜਾਰੀ - ਡੀਜੀਪੀ ਦੀ ਨਿਯੁਕਤੀ ਦਾ ਮਾਮਲਾ
🎬 Watch Now: Feature Video
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਤੇ ਦਿਨਕਰ ਗੁਪਤਾ ਦੀ ਅਪੀਲਾਂ 'ਤੇ ਸੁਣਵਾਈ 5 ਵਾਰ ਤੱਕ ਟਾਲ ਦਿੱਤੀ ਗਈ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਹਾਈਕੋਰਟ ਦਾ ਧਿਆਨ ਦਿਵਾਇਆ ਗਿਆ ਕਿ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਰੇਸ਼ ਅਰੋੜਾ, ਐਮ ਕੇ ਤਿਵਾਰੀ ਤੇ ਵੀ ਕੇ ਬਾਵਰਾ ਨੂੰ ਨੋਟਿਸ ਨਹੀਂ ਮਿਲੇ ਹਨ, ਜਿਸ ਤੋਂ ਬਾਅਦ ਹਾਈਕੋਰਟ ਵੱਲੋਂ ਇਨ੍ਹਾਂ ਤਿੰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।