ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਸਹੀ ਠਹਿਰਾਇਆ। ਅਦਾਲਤ ਨੇ ਕਿਹਾ ਕਿ ਜ਼ਰੂਰੀ ਸਾਮਾਨ ਵਾਸਤੇ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ ਪਰ ਇਸ ਦੌਰਾਨ ਪ੍ਰਸ਼ਾਸਨ ਇਹ ਸੁਨਿਸ਼ਚਿਤ ਕਰੇ ਕਿ ਸੋਸ਼ਲ ਡਿਸਟੈਂਸ ਬਣਿਆ ਰਹੇ। ਦੱਸ ਦਈਏ ਇਸ ਮਾਮਲੇ ਸਬੰਧੀ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ ਸੀ। ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਵੱਲੋਂ ਜਵਾਬ ਫਾਈਲ ਕੀਤਾ ਗਿਆ ਸੀ।